Deuteronomy 31:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਲਈ ਬਹੁਤ ਸਾਰੀਆਂ ਭਿਆਨਕ ਘਟਨਾਵਾਂ ਵਾਪਰਨਗੀਆਂ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਉਸ ਸਮੇਂ ਉਨ੍ਹਾਂ ਦੇ ਲੋਕ ਹਾਲੇ ਵੀ ਇਹ ਗੀਤ ਜਾਣਦੇ ਹੋਣਗੇ ਅਤੇ ਇਸਤੋਂ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਉਹ ਕਿੰਨੇ ਗਲਤ ਹਨ। ਮੈਂ ਹਾਲੇ ਤੱਕ ਉਨ੍ਹਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਕੇ ਗਿਆ। ਜਿਹੜੀ ਮੈਂ ਉਨ੍ਹਾਂ ਨੂੰ ਦੇਣ ਦਾ ਵਾਇਦਾ ਕੀਤਾ ਹੈ। ਪਰ ਮੈਨੂੰ ਪਹਿਲਾ ਹੀ ਪਤਾ ਹੈ ਕਿ ਉਹ ਉੱਥੇ ਕੀ ਕੁਝ ਕਰਨ ਦੀਆਂ ਵਿਉਂਤਾ ਬਣਾ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਦ ਬਹੁਤ ਸਾਰੀਆਂ ਬੁਰੀਆਈਆਂ ਤੇ ਬਿਪਤਾਂ ਉਨ੍ਹਾਂ ਉੱਤੇ ਆ ਪੈਣਗੀਆਂ ਤਾਂ ਏਹ ਗੀਤ ਉਨ੍ਹਾਂ ਅੱਗੇ ਸਾਖੀ ਲਈ ਗਵਾਹ ਹੋਵੇਗਾ ਕਿਉਂ ਜੋ ਉਨ੍ਹਾਂ ਦੀ ਅੰਸ ਦੇ ਮੂੰਹ ਤੋਂ ਉਹ ਭੁੱਲ ਨਾ ਜਾਵੇਗਾ। ਏਸ ਤੋਂ ਅੱਗੇ ਕਿ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਪੁਚਾਇਆ ਜਿਹ ਦੀ ਮੈਂ ਸੌਂਹ ਖਾਧੀ ਸੀ ਮੈਂ ਤਾਂ ਉਨ੍ਹਾਂ ਦਾ ਪ੍ਰੋਜਨ ਜਾਣਦਾ ਹਾਂ ਜਿਹੜਾ ਓਹ ਅੱਜ ਘੜਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਜਦ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਇਨ੍ਹਾਂ ਉੱਤੇ ਆ ਪੈਣਗੀਆਂ ਤਾਂ ਇਹ ਗੀਤ ਇਨ੍ਹਾਂ ਦੇ ਅੱਗੇ ਸਾਖੀ ਲਈ ਗਵਾਹ ਹੋਵੇਗਾ ਕਿਉਂ ਜੋ ਇਨ੍ਹਾਂ ਦੇ ਸੰਤਾਨ ਇਸ ਨੂੰ ਕਦੇ ਨਹੀਂ ਭੁੱਲੇਗੀ। ਕਿਉਂ ਜੋ ਅਜੇ ਜਦ ਕਿ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਨਹੀਂ ਪਹੁੰਚਾਇਆ ਹੈ ਜਿਸ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਮੈਂ ਜਾਣਦਾ ਹਾਂ ਕਿ ਉਹ ਕੀ-ਕੀ ਯੋਜਨਾ ਬਣਾਉਂਦੇ ਹਨ।”