Deuteronomy 31:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਦ ਤੁਸੀਂ ਬੁਰੇ ਬਣ ਜਾਵੋਂਗੇ। ਤੁਸੀਂ ਉਸ ਰਸਤੇ ਤੋਂ ਹਟ ਜਾਵੋਂਗੇ ਜਿਸ ਉੱਤੇ ਚੱਲਣ ਦਾ ਮੈਂ ਤੁਹਾਨੂੰ ਆਦੇਸ਼ ਦਿੱਤਾ ਸੀ। ਭਵਿੱਖ ਵਿੱਚ ਤੁਹਾਡੇ ਨਾਲ ਮੰਦੀਆਂ ਘਟਨਾਵਾਂ ਵਾਪਰਨਗੀਆਂ। ਕਿਉਂਕਿ ਤੁਸੀਂ ਉਹ ਗੱਲਾਂ ਕਰਨੀਆਂ ਚਾਹੁੰਦੇ ਹੋ ਜਿਨ੍ਹਾਂ ਨੂੰ ਯਹੋਵਾਹ ਮੰਦਾ ਆਖਦਾ ਹੈ। ਤੁਸੀਂ ਉਸ ਨੂੰ ਇਨ੍ਹਾਂ ਮੰਦੇ ਕਾਰਿਆ ਕਾਰਣ ਕਹਿਰਵਾਨ ਕਰ ਲਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਦੇ ਪਿੱਛੋਂ ਤੁਸੀਂ ਆਪਣੇ ਆਪ ਨੂੰ ਉੱਕਾ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਫਿਰ ਜਾਓਗੇ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਖਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਓਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਅਦ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਮੁੜ ਜਾਓਗੇ ਜਿਸ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ, ਅਤੇ ਆਖ਼ਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਉਗੇ।”