Deuteronomy 31:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਯਹੋਸ਼ੁਆ ਨੂੰ ਸੱਦਿਆ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਹਨ ਜਦੋਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, “ਤਕੜਾ ਅਤੇ ਬਹਾਦਰ ਬਣੀ। ਤੂੰ ਇਨ੍ਹਾਂ ਲੋਕਾਂ ਦੀ ਉਸ ਧਰਤੀ ਵੱਲ ਅਗਵਾਈ ਕਰੇਂਗਾ ਜਿਸਦਾ ਯਹੋਵਾਹ ਨੇ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਤੂੰ ਇਨ੍ਹਾਂ ਦੀ ਇਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਮਦਦ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਤੇ ਯਹੋਸ਼ੁਆ ਨੂੰ ਸੱਦ ਕੇ ਆਖਿਆ, ਤੱਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਏਸ ਪਰਜਾ ਨਾਲ ਉਸ ਦੇਸ ਵਿੱਚ ਜਾਵੇਂਗਾ ਜਿਹ ਦੇ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਤੂੰ ਉਨ੍ਹਾਂ ਨੂੰ ਉਹ ਮਿਲਖ ਦੁਆਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।