Deuteronomy 32:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਯਸ਼ੁਰੂਨ ਮੋਟਾ ਹੋ ਗਿਆ ਸੀ ਅਤੇ ਝੋਟੇ ਵਾਂਗ ਛੜਾਂ ਮਾਰਦਾ ਸੀ। (ਹਾਂ, ਤੈਨੂੰ ਬਹੁਤ ਜ਼ਿਆਦਾ ਖੁਰਾਕ ਮਿਲੀ ਸੀ, ਤੂੰ ਮੋਟਾ ਅਤੇ ਭਾਰਾ ਹੋ ਗਿਆ ਸੀ।) ਪਰ ਉਸ ਨੇ ਉਸ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸਨੇ ਉਸ ਨੂੰ ਸਾਜਿਆ ਅਤੇ ਉਸ ਚੱਟਾਨ ਕੋਲੋਂ ਭੱਜ ਗਿਆ ਜਿਸਨੇ ਉਸ ਨੂੰ ਬਚਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਸ਼ੁਰੂਨ ਮੱਲ ਗਿਆ ਅਤੇ ਦੁਲੱਤੀ ਮਾਰੀ, ਤੂੰ ਵੀ ਮੱਲ ਗਿਆ, ਤੂੰ ਮੋਟਾ ਹੋ ਗਿਆ, ਤੂੰ ਚਰਬਾ ਗਿਆ। ਤਦ ਉਸ ਨੇ ਪਰਮੇਸ਼ੁਰ ਨੂੰ ਜਿਸ ਉਸ ਨੂੰ ਬਣਾਇਆ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚਟਾਨ ਨੂੰ ਹਲਕਾ ਜਾਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ। ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ।