Deuteronomy 32:51 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਤੁਸੀਂ ਦੋਹਾ ਨੇ ਮੇਰੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਕਾਦੇਸ਼ ਨੇੜੇ ਮਰੀਬਾਹ ਦੇ ਪਾਣੀਆਂ ਕੰਢੇ ਸੀ। ਇਹ ਥਾਂ ਸੀਨਈ ਦੇ ਮਾਰੂਥਲ ਅੰਦਰ ਸੀ। ਉੱਥੇ, ਇਸਰਾਏਲ ਦੇ ਲੋਕਾਂ ਸਾਹਮਣੇ, ਤੁਸੀਂ ਮੇਰਾ ਆਦਰ ਨਹੀਂ ਕੀਤਾ ਸੀ ਅਤੇ ਇਹ ਨਹੀਂ ਸੀ ਦਰਸਾਇਆ ਕਿ ਮੈਂ ਪਵਿੱਤਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਕਾਰਨ ਕਿ ਤੁਸਾਂ ਸੀਨ ਦੀ ਉਜਾੜ ਵਿੱਚ ਕਾਦੇਸ਼ ਕੋਲ ਮਰੀਬਾਹ ਦੇ ਪਾਣੀਆਂ ਉੱਤੇ ਮੇਰਾ ਉਲੰਘਣ ਕੀਤਾ ਅਰਥਾਤ ਤੁਸਾਂ ਇਸਰਾਏਲੀਆਂ ਦੇ ਵਿੱਚ ਮੈਂਨੂੰ ਪਵਿੱਤ੍ਰ ਨਾ ਠਹਿਰਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦਾ ਕਾਰਨ ਇਹ ਹੈ ਕਿ ਸੀਨ ਦੀ ਉਜਾੜ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ, ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ