Deuteronomy 32:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਉੱਚ ਪਰਮੇਸ਼ੁਰ ਨੇ ਧਰਤੀ ਦੇ ਲੋਕਾਂ ਨੂੰ ਵੱਖ ਕੀਤਾ ਸੀ ਅਤੇ ਹਰ ਕੌਮ ਨੂੰ ਉਸਦੀ ਧਰਤੀ ਦਿੱਤੀ ਸੀ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਸਰਹੱਦਾਂ ਥਾਪੀਆਂ ਸਨ। ਉਸ ਨੇ ਓਨੀਆਂ ਹੀ ਕੌਮਾਂ ਸਾਜੀਆਂ ਸਨ ਜਿੰਨੇ ਕਿ ਇੱਥੇ ਦੂਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅੱਤ ਮਹਾਨ ਨੇ ਕੌਮਾਂ ਨੂੰ ਮਿਲਖ ਵੰਡੀ, ਜਦ ਉਸ ਆਦਮ ਦੇ ਪੁੱਤ੍ਰਾਂ ਨੂੰ ਵੱਖ ਕੀਤਾ, ਤਾਂ ਉਸ ਨੇ ਉੱਮਤਾਂ ਦੀਆਂ ਹੱਦਾਂ ਬੰਨ੍ਹੀਆਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,