Deuteronomy 33:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਬਿਨਯਾਮੀਨ ਬਾਰੇ ਇਹ ਆਖਿਆ, “ਯਹੋਵਾਹ, ਬਿਨਯਾਮੀਨ ਨੂੰ ਪਿਆਰ ਕਰਦਾ ਹੈ। ਬਿਨਯਾਮੀਨ ਉਸ ਦੇ ਨੇੜੇ ਹੋਕੇ ਰਹੇਗਾ ਯਹੋਵਾਹ ਹਰ ਸਮੇਂ ਉਸਦੀ ਰੱਖਿਆ ਕਰਦਾ ਹੈ। ਅਤੇ ਯਹੋਵਾਹ ਉਸਦੀ ਧਰਤੀ ਉੱਤੇ ਰਹੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਬਿਨਯਾਮੀਨ ਲਈ ਉਸ ਆਖਿਆ, ਯਹੋਵਾਹ ਦਾ ਪ੍ਰੇਮੀ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ। ਉਹ ਸਾਰਾ ਦਿਨ ਉਸ ਨੂੰ ਕੱਜ ਛੱਡੇਗਾ, ਅਤੇ ਉਸ ਦੇ ਘਨੇੜੇ ਉੱਤੇ ਉਹ ਵੱਸਦਾ ਰਹੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨ ਲਈ ਉਸ ਨੇ ਆਖਿਆ, ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ। ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ, ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ।