Deuteronomy 33:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ, ਤੂੰ ਸੁਭਾਗਾ ਹੈ। ਕੋਈ ਹੋਰ ਦੇਸ਼ ਤੇਰੇ ਜਿਹਾ ਨਹੀਂ। ਯਹੋਵਾਹ ਨੇ ਤੇਰਾ ਬਚਾਉ ਕੀਤਾ ਸੀ। ਉਹ ਉਸ ਮਜ਼ਬੂਤ ਢਾਲ ਵਰਗਾ ਜੋ ਤੇਰਾ ਬਚਾਉ ਕਰਦੀ ਹੈ। ਉਹ ਤਲਵਾਰ ਜਿਹਾ ਸ਼ਕਤੀਸ਼ਾਲੀ ਹੈ। ਤੇਰੇ ਕੋਲੋਂ ਤੇਰੇ ਦੁਸ਼ਮਣ ਭੈਭੀਤ ਹੋਣਗੇ ਅਤੇ ਤੂੰ ਉਨ੍ਹਾਂ ਦੇ ਪਵਿੱਤਰ ਸਥਾਨ ਲਿਤਾੜ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਤੂੰ ਧੰਨ ਹੈਂ, ਤੇਰੇ ਵਰਗਾ ਕੌਣ ਹੈ? ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੀ ਸਹਾਇਤਾ ਦੀ ਢਾਲ, ਅਤੇ ਤੇਰੇ ਪਰਤਾਪ ਦੀ ਤੇਗ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਓਹਨਾਂ ਦੇ ਉੱਚੇ ਅਸਥਾਨਾਂ ਉੱਤੇ ਮਿਧਦਾ ਫਿਰੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਤੂੰ ਧੰਨ ਹੈ! ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ? ਉਹ ਤੇਰੀ ਸਹਾਇਤਾ ਦੀ ਢਾਲ਼, ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ।