Deuteronomy 4:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸੱਕੋਗੇ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਾਨੂਨਾਂ ਨੂੰ ਸੁਣੋ ਜਿਹੜੇ ਮੈਂ ਪੂਰੇ ਕਰਨ ਲਈ ਤੁਹਾਨੂੰ ਸਿਖਾਉਂਦਾ ਹਾਂ ਤਾਂ ਜੋ ਤੁਸੀਂ ਜੀਓ ਅਤੇ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਜਿਹੜੀ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ ਜਿਹੜੇ ਮੈਂ ਤੁਹਾਨੂੰ ਸਿਖਾਉਂਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਜਾ ਕੇ ਉਸ ਦੇਸ਼ ਨੂੰ ਅਧਿਕਾਰ ਵਿੱਚ ਲੈ ਲਓ ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।