Deuteronomy 4:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਦੋਂ ਵੀ ਧਿਆਨ ਰੱਖਣਾ ਜਦੋਂ ਤੁਸੀਂ ਅਕਾਸ਼ ਵੱਲ ਝਾਕ ਕੇ ਸੂਰਜ, ਚੰਨ ਅਤੇ ਤਾਰਿਆਂ ਨੂੰ-ਅਤੇ ਅਕਾਸ਼ ਵਿੱਚਲੀਆਂ ਹੋਰ ਬਹੁਤ ਸਾਰੀਆਂ ਚੀਜ਼ਾਂ ਨੂੰ ਦੇਖੋ। ਇਸਦਾ ਧਿਆਨ ਰੱਖਣਾ ਕਿ ਤੁਸੀਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਦੀ ਲਾਲਸਾ ਨਾ ਕਰਨ ਲੱਗ ਪਵੋਂ। ਯਹੋਵਾਹ, ਤੁਹਾਡਾ ਪਰਮੇਸ਼ੁਰ, ਦੁਨੀਆਂ ਦੇ ਹੋਰਨਾਂ ਲੋਕਾਂ ਨੂੰ ਅਜਿਹਾ ਕਰਨ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਪਰੇਰੇ ਜਾ ਕੇ ਉਨ੍ਹਾਂ ਅੱਗੇ ਮਥਾ ਟੇਕੋ ਅਤੇ ਉਨ੍ਹਾਂ ਦੀ ਪੂਜਾ ਕਰੋ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਦੇ ਰੱਖਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ।