Deuteronomy 4:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਕੋਈ ਵਾਧਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਅਤੇ ਤੁਹਾਨੂੰ ਕੋਈ ਚੀਜ਼ ਘੱਟ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਦੀ ਅਵੱਸ਼ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ ਨਾ ਓਹਨਾਂ ਨੂੰ ਵਧਾਓ ਅਤੇ ਨਾ ਓਹਨਾਂ ਨੂੰ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰੋ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਉਨ੍ਹਾਂ ਵਿੱਚ ਨਾ ਤਾਂ ਕੁਝ ਵਧਾਓ ਅਤੇ ਨਾ ਉਨ੍ਹਾਂ ਵਿੱਚੋਂ ਕੁਝ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।