Deuteronomy 4:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨਵੀਂ ਧਰਤੀ ਵਿੱਚ, ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਇਕਰਾਰਨਾਮੇ ਨੂੰ ਨਾ ਭੁੱਲੋ ਜਿਹੜਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਨਾਲ ਕੀਤਾ ਹੈ। ਤੁਹਾਨੂੰ ਯਹੋਵਾਹ ਦੇ ਹੁਕਮ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਵੀ ਸ਼ਕਲ ਵਿੱਚ ਕੋਈ ਬੁੱਤ ਨਹੀਂ ਬਨਾਉਣਾ।
Punjabi Bible 2016 - ਪਵਿੱਤਰ ਬਾਈਬਲ O.V.
ਚੌਕਸ ਰਹੋ ਮਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਭੁੱਲ ਜਾਓ ਜਿਹੜਾ ਉਸ ਨੇ ਤੁਹਾਡੇ ਨਾਲ ਬੰਨ੍ਹਿਆ ਹੈ ਅਤੇ ਆਪਣੇ ਲਈ ਕਿਸੇ ਚੀਜ਼ ਦੀ ਘੜੀ ਹੋਈ ਮੂਰਤ ਬਣਾਓ ਜਿਸ ਤੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਵਰਜਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਜਿਹੜਾ ਉਸ ਨੇ ਤੁਹਾਡੇ ਨਾਲ ਬੰਨ੍ਹਿਆ ਹੈ, ਭੁੱਲ ਜਾਓ ਅਤੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ, ਜਿਸ ਤੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਮਨ੍ਹਾ ਕੀਤਾ ਹੈ।