Deuteronomy 4:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਕਦੇ ਕਿਸੇ ਹੋਰ ਦੇਵਤੇ ਨੇ ਕਿਸੇ ਹੋਰ ਦੇਸ਼ ਦੇ ਲੋਕਾਂ ਨੂੰ ਆਪਣਾ ਬਨਾਉਣ ਦਾ ਯਤਨ ਕੀਤਾ ਹੈ? ਨਹੀਂ! ਪਰ ਤੁਸੀਂ ਖੁਦ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇਹ ਕਰਿਸ਼ਮੇ ਕਰਦਿਆਂ ਦੇਖਿਆ ਹੈ! ਉਸ ਨੇ ਤੁਹਾਨੂੰ ਆਪਣੀ ਤਾਕਤ ਅਤੇ ਸ਼ਕਤੀ ਦਰਸਾਈ ਹੈ। ਤੁਸੀਂ ਉਨ੍ਹਾਂ ਮੁਸ਼ਕਿਲਾਂ ਨੂੰ ਦੇਖਿਆ ਜਿਨ੍ਹਾਂ ਨੇ ਲੋਕਾਂ ਨੂੰ ਪਰੱਖਿਆ, ਚਮਤਕਾਰਾਂ ਅਤੇ ਅਚਰਜ ਕੰਮਾਂ ਨੂੰ। ਤੁਸੀਂ ਯੁੱਧ ਅਤੇ ਭਿਆਨਕ ਗੱਲਾਂ ਵਾਪਰਦੀਆਂ ਦੇਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਪਰਮੇਸ਼ੁਰ ਨੇ ਕਦੀ ਪਰੋਜਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸਾਨਾਂ, ਅਚਰਜ ਕੰਮਾਂ, ਲੜਾਈ, ਸ਼ਕਤੀ ਵਾਲੇ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ ਵੱਡੇ ਡਰਾਵਿਆਂ ਨਾਲ ਲਿਆ ਹੋਵੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?