Deuteronomy 4:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਹਾਨੂੰ ਉਸ ਦੇ ਕਨੂੰਨਾ ਅਤੇ ਹੁਕਮਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਫ਼ੇਰ ਤੁਹਾਡਾ ਹਰ ਤਰ੍ਹਾਂ ਨਾਲ ਭਲਾ ਹੋਵੇਗਾ ਅਤੇ ਤੁਹਾਡੇ ਬੱਚੇ ਤੁਹਾਡੇ ਮਗਰੋਂ ਜਿਉਂਦੇ ਰਹਿਣਗੇ। ਅਤੇ ਤੁਸੀਂ ਵੀ ਉਸ ਧਰਤੀ ਉੱਤੇ ਲੰਮੇ ਸਮੇਂ ਤੱਕ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ-ਇਹ ਹਮੇਸ਼ਾ ਤੁਹਾਡੀ ਹੀ ਰਹੇਗੀ!”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਸ ਦੀਆਂ ਬਿਧੀਆਂ ਦੀ ਅਤੇ ਹੁਕਮਾਂ ਦੀ ਪਾਲਣਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਜੋ ਤੁਹਾਡਾ ਅਤੇ ਤੁਹਾਥੋਂ ਪਿੱਛੇ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਤੁਸੀਂ ਉਸ ਜ਼ਮੀਨ ਉੱਤੇ ਆਪਣੇ ਦਿਨ ਲੰਮੇ ਕਰੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਦੀਆਂ ਬਿਧੀਆਂ ਅਤੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਜੋ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ, ਉਸ ਵਿੱਚ ਤੁਹਾਡੀ ਉਮਰ ਲੰਮੀ ਹੋਵੇ।