Deuteronomy 4:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਹ ਕਨੂੰਨ ਉਨ੍ਹਾਂ ਨੂੰ ਉਦੋਂ ਦਿੱਤੇ ਜਦੋਂ ਉਹ ਯਰਦਨ ਨਦੀ ਦੇ ਪੂਰਬ ਵੱਲ, ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਵਿੱਚ ਸਨ। ਉਹ ਅਮੋਰੀ ਰਾਜੇ, ਸੀਹੋਨ ਦੀ ਧਰਤੀ ਵਿੱਚ ਸਨ, ਜੋ ਕਿ ਹਸ਼ਬੋਨ ਵਿੱਚ ਰਹਿੰਦਾ ਸੀ। (ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਸੀਹੋਨ ਨੂੰ ਉਦੋਂ ਹਰਾਇਆ ਸੀ ਜਦੋਂ ਉਹ ਮਿਸਰ ਵਿੱਚੋਂ ਬਾਹਰ ਆਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਰਦਨ ਪਾਰ ਉਸ ਦੂਣ ਵਿੱਚ ਦੱਸੇ ਜਿਹੜੀ ਬੈਤ- ਪਓਰ ਅੱਗੇ ਸੀਹੋਨ ਅਮੋਰੀਆਂ ਦੇ ਰਾਜੇ ਦੇ ਦੇਸ ਵਿੱਚ ਸੀ। ਉਹ ਹਸ਼ਬੋਨ ਵਿੱਚ ਵੱਸਦਾ ਸੀ ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਜਦ ਓਹ ਮਿਸਰੋਂ ਨਿੱਕਲੇ ਸਨ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਯਰਦਨ ਪਾਰ ਬੈਤ ਪਓਰ ਦੇ ਸਾਹਮਣੇ ਦੀ ਘਾਟੀ ਵਿੱਚ ਜੋ ਅਮੋਰੀਆਂ ਦੇ ਰਾਜੇ ਸੀਹੋਨ ਦੇ ਦੇਸ਼ ਵਿੱਚ ਸੀ। ਉਹ ਹਸ਼ਬੋਨ ਵਿੱਚ ਵੱਸਦਾ ਸੀ, ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਮਾਰਿਆ, ਜਦ ਉਹ ਮਿਸਰ ਤੋਂ ਨਿੱਕਲੇ ਸਨ।