Deuteronomy 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਓਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਏਹ ਤੁਹਾਡੀ ਬੁੱਧੀ ਅਤੇ ਸਮਝ ਹੈ ਉਨ੍ਹਾਂ ਲੋਕਾਂ ਦੀ ਨਿਗਾਹ ਵਿੱਚ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਏਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ।