Deuteronomy 5:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸੱਨਮਾਣ ਵਜੋਂ ਆਰਾਮ ਦਾ ਦਿਨ ਹੈ। ਇਸ ਲਈ ਉਸ ਦਿਨ, ਕੋਈ ਵੀ ਕੰਮ ਨਹੀਂ ਕਰੇਗਾ-ਨਾ ਤੁਸੀਂ ਨਾ ਤੁਹਾਡੇ ਪੁੱਤਰ, ਧੀਆਂ, ਤੁਹਾਡੇ ਸ਼ਹਿਰਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਅਤੇ ਨਾ ਹੀ ਤੁਹਾਡੇ ਗੁਲਾਮ। ਤੁਹਾਡੇ ਪਸ਼ੂ, ਖੋਤੇ ਅਤੇ ਹੋਰ ਜਾਨਵਰ ਵੀ ਕੋਈ ਕੰਮ ਨਹੀਂ ਕਰਨਗੇ! ਤੁਹਾਡੇ ਗੁਲਾਮਾਂ ਨੂੰ ਵੀ, ਤੁਹਾਡੇ ਵਾਂਗ ਆਰਾਮ ਕਰਨ ਦਾ ਸਮਾਂ ਮਿਲਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ, ਨਾ ਤੇਰੀ ਧੀ, ਨਾ ਤੇਰਾ ਗੋੱਲਾ, ਨਾ ਤੇਰੀ ਗੋੱਲੀ, ਨਾ ਤੇਰਾ ਬਲਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਡੰਗਰ, ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ ਤਾਂ ਜੋ ਤੇਰਾ ਗੋੱਲਾ ਅਤੇ ਤੇਰੀ ਗੋੱਲੀ ਤੇਰੇ ਵਾਂਙੁ ਅਰਾਮ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਬਲ਼ਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ।