Deuteronomy 5:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਨਾ ਭੁੱਲੋ ਕਿ ਮਿਸਰ ਦੀ ਧਰਤੀ ਉੱਤੇ ਤੁਸੀਂ ਵੀ ਗੁਲਾਮ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਇਆ। ਉਸ ਨੇ ਤੁਹਾਨੂੰ ਅਜ਼ਾਦ ਕਰਵਾਇਆ। ਇਸ ਲਈ, ਯਹੋਵਾਹ, ਤੁਹਾਡੇ ਪਰਮੇਸ਼ੁਰ, ਤੁਹਾਨੂੰ ਹੁਕਮ ਦਿੰਦਾ ਹੈ ਕਿ ਸਬਤ ਨੂੰ ਖਾਸ ਦਿਹਾੜੇ ਵਜੋਂ ਮੰਨੋ।
Punjabi Bible 2016 - ਪਵਿੱਤਰ ਬਾਈਬਲ O.V.
ਯਾਦ ਰੱਖ ਕਿ ਤੂੰ ਮਿਸਰ ਦੇਸ ਵਿੱਚ ਗੁਲਾਮ ਸੈਂ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਨਾਲ ਅਤੇ ਬਾਂਹ ਲੰਮੀ ਕਰ ਕੇ ਤੈਨੂੰ ਕੱਢ ਲਿਆ। ਏਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਦ ਰੱਖ ਕਿ ਤੂੰ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੈਨੂੰ ਕੱਢ ਲਿਆ, ਇਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ।