Deuteronomy 5:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਿਰਫ਼ ਉਨ੍ਹਾਂ ਦੇ ਸੋਚਣ ਦੇ ਢੰਗ ਨੂੰ ਬਦਲਣਾ ਚਾਹੁੰਦਾ ਸਾਂ। ਮੈਂ ਚਾਹੁੰਦਾ ਸਾਂ ਕਿ ਉਹ ਮੇਰੀ ਇੱਜ਼ਤ ਕਰਨ ਅਤੇ ਪੂਰੇ ਦਿਲੋਂ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰਨ! ਫ਼ੇਰ ਉਹ ਅਤੇ ਉਨ੍ਹਾਂ ਦੇ ਉੱਤਰਾਧਿਕਾਰੀ ਹਮੇਸ਼ਾ ਲਈ ਅਸੀਸਮਈ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜੇਹਾ ਮਨ ਹੁੰਦਾ ਕਿ ਓਹ ਮੈਥੋਂ ਡਰਦੇ ਅਤੇ ਸਦਾ ਮੇਰੇ ਸਾਰੇ ਹੁਕਮਾਂ ਨੂੰ ਮੰਨਦੇ ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੀਕ ਭਲਾ ਹੁੰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ!