Deuteronomy 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇੱਕ ਇਕਰਾਰ ਕੀਤਾ ਸੀ। ਯਹੋਵਾਹ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਅਤੇ ਉਹ ਤੁਹਾਨੂੰ ਮਹਾਨ ਅਤੇ ਅਮੀਰ ਸ਼ਹਿਰ ਦੇਵੇਗਾ, ਜਿਹੜੇ ਤੁਸੀਂ ਨਹੀਂ ਉਸਾਰੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿਹ ਦੇ ਤੁਹਾਨੂੰ ਦੇਣ ਦੀ ਸੌਂਹ ਤੁਹਾਡੇ ਪਿਉ ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਲਿਆਵੇਗਾ, ਨਾਲੇ ਵੱਡੇ ਅਤੇ ਚੰਗੇ ਸ਼ਹਿਰ ਦੇਵੇਗਾ ਜਿਹੜੇ ਤੁਸਾਂ ਨਹੀਂ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪੁਰਖਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ