Deuteronomy 7:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਕਬਜ਼ਾ ਕਰਨ ਲਈ ਜਾਂਦੇ ਹੋ ਅੰਦਰ ਲੈ ਜਾਵੇ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਸੱਤ ਕੌਮਾਂ ਨੂੰ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜ਼ੀ, ਹਿੱਵੀ ਅਤੇ ਯਬੂਸੀ ਜਿਹੜੀਆਂ ਤੁਹਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜ਼ੀ, ਹਿੱਵੀ, ਯਬੂਸੀ ਅਤੇ ਗਿਰਗਾਸ਼ੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ