Deuteronomy 7:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਤੁਹਾਨੂੰ ਪਿਆਰ ਕਰੇਗਾ ਅਤੇ ਅਸੀਸ ਦੇਵੇਗਾ। ਉਹ ਤੁਹਾਡੀ ਕੌਮ ਵਿੱਚ ਵਾਧਾ ਕਰੇਗਾ। ਉਹ ਤੁਹਾਡੇ ਬੱਚਿਆਂ ਨੂੰ ਅਸੀਸ ਦੇਵੇਗਾ। ਉਹ ਤੁਹਾਡੇ ਖੇਤਾਂ ਨੂੰ ਚੰਗੀਆਂ ਫ਼ਸਲਾਂ ਦੀ ਅਸੀਸ ਦੇਵੇਗਾ। ਉਹ ਤੁਹਾਨੂੰ ਅਨਾਜ, ਨਵੀਂ ਮੈਅ ਅਤੇ ਤੇਲ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਵੱਛਿਆਂ ਦੀ ਅਤੇ ਭੇਡਾਂ ਨੂੰ ਲੇਲਿਆਂ ਦੀ ਅਸੀਸ ਦੇਵੇਗਾ। ਤੁਸੀਂ ਇਹ ਸਾਰੀਆਂ ਅਸੀਸਾਂ ਉਸ ਧਰਤੀ ਉੱਤੇ ਪ੍ਰਾਪਤ ਕਰੋਂਗੇ ਜਿਸ ਨੂੰ ਤੁਹਾਨੂੰ ਦੇਣ ਬਾਰੇ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ, ਤੁਹਾਡਾ ਵਾਧਾ ਕਰੇਗਾ ਅਤੇ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮੈਂ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆਂ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਦੇ ਦੇਣ ਦੀ ਸੌਂਹ ਉਸ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਬਰਕਤ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ ਅਤੇ ਤੁਹਾਡਾ ਵਾਧਾ ਕਰੇਗਾ। ਉਹ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮਧ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆਂ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਨੂੰ ਦੇਣ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਬਰਕਤ ਦੇਵੇਗਾ।