Deuteronomy 7:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁੱਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕੰਜੇ ਵਰਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਓਹਨਾਂ ਸਾਰਿਆਂ ਲੋਕਾਂ ਨੂੰ ਭਸਮ ਕਰ ਸੁੱਟੋਗੇ ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਨਾ ਤੁਹਾਡੀ ਅੱਖ ਵਿੱਚ ਉਹਨਾਂ ਉੱਤੇ ਤਰਸ ਆਵੇ, ਨਾ ਤੁਸੀਂ ਓਹਨਾਂ ਦੇ ਦੇਵਤਿਆਂ ਦੀ ਪੂਜਾ ਕਰੋ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੀ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਹਨਾਂ ਸਾਰਿਆਂ ਲੋਕਾਂ ਨੂੰ ਨਾਸ ਕਰ ਸੁੱਟੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਹਾਡੀਆਂ ਅੱਖਾਂ ਉਹਨਾਂ ਉੱਤੇ ਤਰਸ ਨਾ ਖਾਣ, ਨਾ ਹੀ ਤੁਸੀਂ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਇੱਕ ਫਾਹੀ ਹੋਣਗੇ।