Deuteronomy 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਡੀ ਸ਼ਕਤੀ ਦੇ ਅਧੀਨ ਕਰ ਦੇਵੇਗਾ। ਅਤੇ ਤੁਸੀਂ ਇਨ੍ਹਾਂ ਨੂੰ ਹਰਾ ਦੇਵੋਂਗੇ। ਤੁਹਾਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ। ਉਨ੍ਹਾਂ ਉੱਤੇ ਰਹਿਮ ਨਾ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੇ ਲਾ ਦੇਵੇ ਤਾਂ ਤੁਸੀਂ ਓਹਨਾਂ ਨੂੰ ਮਾਰ ਸੁੱਟਿਓ। ਤੁਸੀਂ ਓਹਨਾਂ ਦਾ ਮੂਲੋਂ ਮੁੱਢੋਂ ਸੱਤਿਆ ਨਾਸ ਕਰ ਦੇਇਓ, ਨਾ ਤੁਸੀਂ ਓਹਨਾਂ ਨਾਲ ਨੇਮ ਬੰਨ੍ਹੋ, ਨਾ ਓਹਨਾਂ ਉੱਤੇ ਤਰਸ ਖਾਓ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ। ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,