Deuteronomy 7:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਅੱਗ ਵਿੱਚ ਸੁੱਟਕੇ ਸਾੜ ਦਿਉਂ। ਤੁਹਾਨੂੰ ਇਨ੍ਹਾਂ ਮੂਰਤੀਆਂ ਉੱਪਰ ਸੋਨੇ ਜਾਂ ਚਾਂਦੀ ਨੂੰ ਆਪਣੇ ਕੋਲ ਰੱਖਣ ਦੀ ਤਮੰਨਾ ਨਹੀਂ ਕਰਨੀ ਚਾਹੀਦੀ। ਇਹ ਤੁਹਾਡੇ ਲਈ ਇੱਕ ਸ਼ਿਕੰਜੇ ਵਾਂਗ ਹੋਵੇਗਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਓਹਨਾਂ ਦਿਆਂ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤੀਆਂ ਨੂੰ ਅੱਗ ਵਿੱਚ ਸਾੜ ਸੁੱਟੋ ਪਰ ਤੁਸੀਂ ਉਸ ਚਾਂਦੀ ਸੋਨੇ ਦਾ ਜਿਹੜਾ ਓਹਨਾਂ ਦੇ ਉੱਤੇ ਹੈ ਲੋਭ ਨਾ ਕਰੋ, ਨਾ ਉਹ ਆਪਣੇ ਲਈ ਲਓ ਮਤੇ ਤੁਸੀਂ ਓਹਨਾਂ ਦੇ ਫੰਦੇ ਵਿੱਚ ਫਸ ਜਾਓ ਕਿਉਂ ਜੋ ਏਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਲਈ ਇੱਕ ਘਿਣਾਉਣੀ ਚੀਜ਼ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ।