Deuteronomy 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਚੇਤੇ ਰੱਖੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੀ ਤੁਹਾਡਾ ਇੱਕੋ ਇੱਕ ਪਰਮੇਸ਼ੁਰ ਹੈ, ਅਤੇ ਤੁਸੀਂ ਉਸ ਉੱਤੇ ਭਰੋਸਾ ਕਰ ਸੱਕਦੇ ਹੋ। ਉਹ ਆਪਣਾ ਇਕਰਾਰਨਾਮਾ ਨਿਭਾਉਂਦਾ ਹੈ। ਉਹ ਉਨ੍ਹਾਂ ਸਾਰੇ ਲੋਕਾਂ ਨੂੰ ਆਪਣਾ ਪਿਆਰ ਅਤੇ ਮਿਹਰ ਦਰਸਾਉਂਦਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਦੇ ਹਨ, ਉਹ ਆਪਣਾ ਪਿਆਰ ਅਤੇ ਮਿਹਰ ਹਜ਼ਾਰਾ ਪੀੜੀਆਂ ਤੱਕ ਦਰਸਾਉਂਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਓਹੀ ਪਰਮੇਸ਼ੁਰ ਹੈ ਜਿਹੜਾ ਆਪਣੀ ਗੱਲ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੀਕ ਉਨ੍ਹਾਂ ਉੱਤੇ ਦਯਾਵਾਨ ਹੈ ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ।