Deuteronomy 8:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਉਸ ਨੂੰ ਪੂਰਾ ਕਰਨ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰਨ ਦੀ ਪਾਲਣਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।