Deuteronomy 8:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਤੁਹਾਨੂੰ ਉਜਾੜ ਵਿੱਚ ਮੰਨ ਖਿਲਾਇਆ ਜਿਹ ਨੂੰ ਤੁਹਾਡੇ ਪਿਉ ਦਾਦਿਆਂ ਨੇ ਨਾ ਜਾਤਾ ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਤੁਹਾਨੂੰ ਉਜਾੜ ਵਿੱਚ ਮੰਨਾ ਖਿਲਾਇਆ, ਜਿਸ ਨੂੰ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ, ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ,