Deuteronomy 8:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖੋ ਜਿਹ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਵਰਹੇ ਉਜਾੜ ਦੇ ਵਿੱਚ ਲਈ ਫਿਰਦਾ ਰਿਹਾ ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਪਰਖੇ ਅਤੇ ਜਾਣੋ ਭਈ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾ ਉੱਤੇ ਚੱਲੋਗੇ ਵੀ ਕਿ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ?