Deuteronomy 8:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਨਾਲ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਨਾਲ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਤੁਹਾਨੂੰ ਅਧੀਨ ਕੀਤਾ ਅਤੇ ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਉਹ ਮੰਨ ਜਿਸ ਨੂੰ ਨਾ ਤੁਸੀਂ ਨਾ ਤੁਹਾਡੇ ਪਿਉ ਦਾਦੇ ਜਾਣਦੇ ਸਨ ਤੁਹਾਨੂੰ ਖਿਲਾਇਆ ਤਾਂ ਜੋ ਤੁਹਾਨੂੰ ਸਿਖਾਵੇ ਭਈ ਆਦਮੀ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰ ਇੱਕ ਵਾਕ ਨਾਲ ਜਿਹੜਾ ਯਹੋਵਾਹ ਦੇ ਮੂੰਹੋ ਨਿਕਲਦਾ ਹੈ ਆਦਮੀ ਜੀਉਂਦਾ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।