Deuteronomy 9:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਉੱਠ ਖੜ੍ਹਾ ਹੋ ਅਤੇ ਛੇਤੀ ਨਾਲ ਇੱਥੋਂ ਹੇਠਾਂ ਚੱਲਾ ਜਾ। ਜਿਨ੍ਹਾਂ ਲੋਕਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਇਆ ਸੀ ਉਨ੍ਹਾਂ ਨੇ ਆਪਣੇ-ਆਪ ਨੂੰ ਬਰਬਾਦ ਕਰ ਲਿਆ ਹੈ। ਉਹ ਮੇਰੇ ਹੁਕਮਾ ਨੂੰ ਮੰਨਣ ਤੋਂ ਇੰਨੀ ਛੇਤੀ ਪਲਟ ਗਏ ਹਨ! ਉਨ੍ਹਾਂ ਨੇ ਸੋਨਾ ਪਿਘਲਾਕੇ ਇੱਕ ਮੂਰਤੀ ਬਣਾ ਲਈ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਠ ਅਤੇ ਛੇਤੀ ਨਾਲ ਏਥੋਂ ਉਤਰ ਜਾਹ ਕਿਉਂ ਜੋ ਤੇਰੇ ਲੋਕ ਜਿੰਨ੍ਹਾਂ ਨੂੰ ਮਿਸਰ ਤੋਂ ਕੱਢ ਲਿਆਇਆ ਹੈਂ ਆਪਣੇ ਆਪ ਨੂੰ ਭ੍ਰਿਸ਼ਟ ਕਰ ਬੈਠੇ ਹਨ। ਓਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭਰਿਸ਼ਟ ਕਰ ਬੈਠੇ ਹਨ। ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।”