Deuteronomy 9:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਹ ਭਿਆਨਕ ਚੀਜ਼, ਵੱਛੇ ਨੂੰ ਲਿਆ ਜਿਹੜਾ ਤੁਸੀਂ ਬਣਾਇਆ ਸੀ-ਅਤੇ ਇਸ ਨੂੰ ਅੱਗ ਵਿੱਚ ਸਾੜ ਦਿੱਤਾ। ਮੈਂ ਇਸਦੇ ਛੋਟੇ-ਛੋਟੇ ਟੁਕੜੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਗਰਦ ਵਿੱਚ ਮਿਲਾ ਦਿੱਤਾ। ਫ਼ੇਰ ਮੈਂ ਉਸ ਗਰਦ ਨੂੰ ਹੇਠਾ ਦਰਿਆ ਵਿੱਚ ਸੁੱਟ ਦਿੱਤਾ ਜੋ ਪਰਬਤ ਤੋਂ ਹੇਠਾਂ ਰੁੜ੍ਹ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੇ ਪਾਪ ਨੂੰ ਅਰਥਾਤਉਸ ਵੱਛੇ ਨੂੰ ਜਿਹੜਾ ਤੁਸਾਂ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐੱਨਾ ਮਹੀਨ ਕਰ ਦਿੱਤਾ ਕਿ ਉਹ ਗਰਦ ਜਿਹਾ ਹੋ ਗਿਆ ਤਾਂ ਮੈਂ ਉਸ ਗਰਦ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ ਜਿਹੜਾ ਪਹਾੜ ਤੋਂ ਹੇਠਾਂ ਨੂੰ ਆਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸੀਂ ਬਣਾਇਆ ਸੀ, ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐਨਾ ਮਹੀਨ ਕੀਤਾ ਕਿ ਉਹ ਧੂੜ ਜਿਹਾ ਹੋ ਗਿਆ, ਤਾਂ ਮੈਂ ਉਸ ਧੂੜ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ, ਜਿਹੜਾ ਪਰਬਤ ਤੋਂ ਹੇਠਾਂ ਨੂੰ ਆਉਂਦਾ ਸੀ।