Deuteronomy 9:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਛੱਡ ਜਾਣ ਲਈ ਆਖਿਆ ਸੀ ਤੁਸੀਂ ਉਸ ਦਾ ਹੁਕਮ ਨਹੀਂ ਮੰਨਿਆ। ਉਸ ਨੇ ਆਖਿਆ ਸੀ, ‘ਉੱਤੇ ਜਾਓ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲਵੋ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।’ ਪਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਤੁਸੀਂ ਉਸ ਉੱਤੇ ਯਕੀਨ ਨਹੀਂ ਕੀਤਾ ਤੁਸੀਂ ਉਸ ਦਾ ਆਦੇਸ਼ ਨਹੀਂ ਸੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਘੱਲਿਆ ਅਤੇ ਆਖਿਆ, ਚੜ੍ਹ ਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਾਓ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਤੋਂ ਆਕੀ ਹੋ ਗਏ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਨਾ ਉਸ ਦੀ ਅਵਾਜ਼ ਨੂੰ ਸੁਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਭੇਜਿਆ ਅਤੇ ਆਖਿਆ, “ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ।