Deuteronomy 9:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ: ‘ਯਹੋਵਾਹ ਮੇਰੇ ਸੁਆਮੀ, ਆਪਣੇ ਹੀ ਲੋਕਾਂ ਨੂੰ ਤਬਾਹ ਨਾ ਕਰ! ਤੂੰ ਉਨ੍ਹਾਂ ਨੂੰ ਛੁਟਕਾਰਾ ਦਿਵਾਇਆ ਅਤੇ ਉਨ੍ਹਾਂ ਨੂੰ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਯਹੋਵਾਹ ਕੋਲ ਬੇਨਤੀ ਕੀਤੀ ਕਿ ਹੇ ਪ੍ਰਭੁ ਯਹੋਵਾਹ, ਆਪਣੀ ਪਰਜਾ ਨੂੰ ਆਪਣੀ ਮਿਲਖ ਨੂੰ ਨਾਸ ਨਾ ਕਰ ਜਿਹ ਦਾ ਤੈਂ ਆਪਣੀ ਮਹਾਨਤਾ ਨਾਲ ਨਿਸਤਾਰਾ ਕੀਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਕਿ ਆਇਆ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ।