Deuteronomy 9:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਆਪਣੇ ਲੋਕਾਂ ਨੂੰ ਸਜ਼ਾ ਦੇਵੋਂਗੇ ਤਾਂ ਮਿਸਰੀ ਲੋਕ ਕਹਿਣਗੇ, “ਯਹੋਵਾਹ ਆਪਣੇ ਲੋਕਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਜਾ ਸੱਕਿਆ ਜਿਸਦਾ ਉਸ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਅਤੇ ਉਸ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਉਹ ਉਨ੍ਹਾਂ ਨੂੰ ਮਾਰ ਮੁਕਾਉਣ ਲਈ ਮਾਰੂਥਲ ਵਿੱਚ ਲੈ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆਂ ਹੈ ਆਖਣ ਕਿ ਯਹੋਵਾਹ ਓਹਨਾਂ ਨੂੰ ਉਸ ਧਰਤੀ ਵਿੱਚ ਨਾ ਲਿਆ ਸਕਿਆ ਜਿਹ ਦਾ ਓਹਨਾਂ ਨਾਲ ਬਚਨ ਕੀਤਾ ਸੀ ਕਿਉਂ ਜੋ ਉਹ ਓਹਨਾਂ ਨਾਲ ਲਾਗ ਰੱਖਦਾ ਹੈ ਏਸ ਲਈ ਓਹਨਾਂ ਨੂੰ ਕੱਡ ਲਿਆਇਆ ਕਿ ਉਜਾੜ ਵਿੱਚ ਓਹਨਾਂ ਦਾ ਨਾਸ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆ ਹੈਂ ਆਖਣ, ਯਹੋਵਾਹ ਉਹਨਾਂ ਨੂੰ ਉਸ ਧਰਤੀ ਵਿੱਚ ਨਾ ਪਹੁੰਚਾ ਸਕਿਆ ਜਿਸ ਦਾ ਉਸ ਨੇ ਉਹਨਾਂ ਨੂੰ ਬਚਨ ਦਿੱਤਾ ਸੀ, ਕਿਉਂ ਜੋ ਉਹ ਉਹਨਾਂ ਨਾਲ ਵੈਰ ਰੱਖਦਾ ਹੈ, ਇਸ ਲਈ ਉਹ ਉਹਨਾਂ ਨੂੰ ਬਾਹਰ ਕੱਢ ਲਿਆਇਆ ਤਾਂ ਜੋ ਉਜਾੜ ਵਿੱਚ ਉਹਨਾਂ ਦਾ ਨਾਸ ਕਰੇ।