Deuteronomy 9:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਯਕੀਨ ਕਰ ਸੱਕਦੇ ਹੋ ਕਿ ਇਹ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਡੇ ਸਾਹਮਣੇ ਉਸ ਅੱਗ ਵਾਂਗ ਦਰਿਆ ਪਾਰ ਕਰੇਗਾ, ਜੋ ਤਬਾਹ ਕਰ ਦਿੰਦੀ ਹੈ! ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਨੂੰ ਤੁਹਾਡੇ ਸਾਹਮਣੇ ਹਰਾਵੇਗਾ। ਤੁਸੀਂ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿਉਂਗੇ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਤਬਾਹ ਕਰ ਦਿਉਂਗੇ। ਯਹੋਵਾਹ ਨੇ ਇਕਰਾਰ ਕੀਤਾ ਕਿ ਅਜਿਹਾ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਅੱਜ ਜਾਣ ਲਓ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਅੱਗੇ ਭਸਮ ਵਾਲੀ ਅੱਗ ਵਾਂਙੁ ਲੰਘਣ ਵਾਲਾ ਹੈ। ਉਹ ਓਹਨਾਂ ਦਾ ਨਾਸ ਕਰੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਓਹਨਾਂ ਨੂੰ ਕੱਢ ਦਿਓਗੇ ਅਤੇ ਝੱਟ ਪੱਟ ਓਹਨਾਂ ਦਾ ਨਾਸ ਕਰ ਦਿਓਗੇ ਜਿਵੇਂ ਯਹੋਵਾਹ ਤੁਹਾਨੂੰ ਬੋਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ। ਉਹ ਉਹਨਾਂ ਦਾ ਨਾਸ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ।