Deuteronomy 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਉਨ੍ਹਾਂ ਕੌਮਾਂ ਨੂੰ ਬਾਹਰ ਭਜਾ ਦੇਵੇਗਾ। ਪਰ ਕਦੇ ਵੀ ਇਹ ਨਾ ਸੋਚੋ, ‘ਯਹੋਵਾਹ ਸਾਨੂੰ ਇਸ ਧਰਤੀ ਉੱਤੇ ਰਹਿਣ ਲਈ ਇਸ ਵਾਸਤੇ ਲਿਆਇਆ ਕਿਉਂਕਿ ਅਸੀਂ ਇੰਨੇ ਚੰਗੇ ਲੋਕ ਹਾਂ!’ ਇਹ ਕਾਰਣ ਨਹੀਂ ਹੈ! ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਲਈ ਬਾਹਰ ਧੱਕਿਆ ਕਿਉਂਕਿ ਉਹ ਬੁਰੀਆਂ ਸਨ-ਇਸ ਲਈ ਨਹੀਂ ਕਿ ਤੁਸੀਂ ਚੰਗੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਮਨ ਵਿੱਚ ਨਾ ਆਖੋ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਏਸ ਧਰਤੀ ਉੱਤੇ ਕਬਜ਼ਾ ਕਰਨ ਲਈ ਅੰਦਰ ਲਿਆਇਆ ਹੈ। ਨਹੀਂ, ਸਗੋਂ ਓਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਰਿਹਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਤਾਂ ਤੁਸੀਂ ਆਪਣੇ ਮਨ ਵਿੱਚ ਇਹ ਨਾ ਆਖਿਓ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਇਸ ਦੇਸ਼ ਉੱਤੇ ਕਬਜ਼ਾ ਕਰਨ ਲਈ ਲਿਆਇਆ ਹੈ। ਨਹੀਂ, ਸਗੋਂ ਉਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਰਿਹਾ ਹੈ।