Deuteronomy 9:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਨ੍ਹਾਂ ਦੀ ਧਰਤੀ ਲੈਣ ਲਈ ਜਾ ਰਹੇ ਹੋ, ਪਰ ਇਸ ਲਈ ਨਹੀਂ ਕਿਉਂਕਿ ਤੁਸੀਂ ਚੰਗੇ ਹੋ ਅਤੇ ਠੀਕ ਢੰਗ ਨਾਲ ਜਿਉਂਦੇ ਹੋ। ਤੁਸੀਂ ਉੱਥੇ ਜਾ ਰਹੇ ਹੋ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਬਾਹਰ ਧੱਕ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਬਦੀ ਦਾ ਜੀਵਨ ਜੀਵਿਆ ਅਤੇ ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਇਕਰਾਰ ਦੀ ਪਾਲਣਾ ਕਰੇ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੀ ਧਰਤੀ ਉੱਤੇ ਕਬਜ਼ਾ ਕਰਨ ਲਈ ਅੰਦਰ ਜਾਂਦੇ ਹੋ ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗੋਂ ਕੱਢਦਾ ਹੈ ਅਤੇ ਏਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਅਬਰਾਹਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾ ਕੇ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੇ ਦੇਸ਼ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ, ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢਦਾ ਹੈ ਅਤੇ ਇਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾ ਕੇ ਦਿੱਤਾ ਸੀ।