Ecclesiastes 11:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਨਹੀਂ ਕਰ ਸੱਕਦੇ ਤੁਸੀਂ ਸਿਰਫ ਅੰਦਾਜ਼ਾ ਹੀ ਲਾ ਸੱਕਦੇ ਹੋ। ਜੇ ਕੋਈ ਬੰਦਾ ਸਭ ਤੋਂ ਢੁਕਵੇਂ ਮੌਸਮ ਦਾ ਇੰਤਜ਼ਾਰ ਕਰਦਾ ਹੈ, ਫ਼ੇਰ ਹੋ ਸੱਕਦਾ ਉਹ ਕਦੇ ਵੀ ਬੀਜ ਬੀਜਣ ਦੇ ਯੋਗ ਨਾ ਹੋਵੇਗਾ। ਅਤੇ ਜੇ ਕੋਈ ਬੰਦਾ ਇਸ ਗੱਲੋ ਡਰਦਾ ਹੈ ਕਿ ਬਦ੍ਦਲਵਾਹੀ ਹੈ, ਤੇ ਬਾਰਿਸ਼ ਹੋਵੇਗੀ, ਹੋ ਸੱਕਦਾ, ਫ਼ੇਰ ਉਹ ਕਦੇ ਵੀ ਵਾਢੀ ਕਰਨ ਦੇ ਯੋਗ ਨਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪੌਣ ਦਾ ਪਾਰਖੂ ਹੈ ਸੋ ਨਹੀਂ ਬੀਜਦਾ, ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ ਸੋ ਵਾਢੀ ਨਾ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ।