Ecclesiastes 2:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਦਿਮਾਗ਼ ਨਾਲ ਪਰੱਖਿਆ ਕਿ ਪੀਣ ਤੋਂ ਬਾਅਦ ਆਪਣੇ ਸ਼ਰੀਰ ਤੇ ਕਾਬੂ ਰੱਖਣਾ ਕਿਵੇਂ ਹੈ (ਮੇਰਾ ਦਿਮਾਗ਼, ਕਿਵੇਂ ਵੀ, ਸਿਆਣਪ ਦੁਆਰਾ ਨਿਯੰਤ੍ਰਿਤ ਸੀ, ਅਤੇ ਗ਼ਲਤੀ ਨਾਲ ਅੱਗੇ ਨਹੀਂ ਵੱਧਿਆ ਸੀ।) ਮੈਂ ਵੇਖਣਾ ਚਾਹੁੰਦਾ ਸੀ ਕਿ ਇਨਸਾਨਾਂ ਲਈ ਦੁਨੀਆਂ ਵਿੱਚ, ਆਪਣੇ ਗਿਣਤੀ ਦੇ ਦਿਨਾਂ ਦੌਰਾਨ, ਕੀ ਕਰਨਾ ਚੰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਮਨ ਵਿੱਚ ਜੁਗਤ ਵਿਚਾਰੀ ਭਈ ਮੈਂ ਆਪਣੇ ਸਰੀਰ ਨੂੰ ਮੈ ਪੀ ਕੇ ਖੁਸ਼ ਕਰਾਂ, ਪਰ ਇਉਂ ਜੋ ਮੇਰਾ ਮਨ ਬੁੱਧ ਵੱਲ ਲੱਗਾ ਰਹੇ, ਅਤੇ ਮੂਰਖਤਾਈ ਨੂੰ ਫੜ ਕੇ ਰੱਖਾਂ ਜਦ ਤੋੜੀ ਨਾ ਵੇਖਾਂ ਜੋ ਕਿਹੜਾ ਕੰਮ ਚੰਗਾ ਹੈ ਜੋ ਆਦਮ ਵੰਸ਼ੀ ਅਕਾਸ਼ ਦੇ ਹੇਠਾਂ ਆਪਣੇ ਜੀਉਣ ਦੇ ਥੋੜੇ ਜੇਹੇ ਦਿਨਾਂ ਵਿੱਚ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।