Ecclesiastes 8:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਗੱਲਾਂ ਬਾਬਤ ਦੇਖਿਆ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਕਿ ਲੋਕ ਪਰਮੇਸ਼ੁਰ ਦੇ ਇਸ ਧਰਤੀ ਉਤਲੇ ਸਾਰੇ ਕਾਰਜਾਂ ਨੂੰ ਨਹੀਂ ਸਮਝ ਸੱਕਦੇ। ਕੋਈ ਬੰਦਾ ਭਾਵੇਂ ਕਿੰਨੀ ਵੀ ਸਮਝਣ ਦੀ ਕੋਸ਼ਿਸ਼ ਕਰੇ, ਪਰ ਉਹ ਸਮਝ ਨਹੀਂ ਸੱਕਦਾ। ਭਾਵੇ ਸਿਆਣਾ ਬੰਦਾ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਕਾਰਜ਼ਾਂ ਨੂੰ ਸਮਝਦਾ ਹੈ, ਪਰ ਅਸਲ ਵਿੱਚ ਉਹ ਨਹੀਂ ਸਮਝ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਡਿੱਠੇ ਭਈ ਆਦਮੀ ਕੋਲੋਂ ਉਹ ਕੰਮ ਜੋ ਸੂਰਜ ਦੇ ਹੇਠ ਹੁੰਦਾ ਹੈ ਬੁੱਝਿਆ ਨਹੀਂ ਜਾਂਦਾ ਭਾਵੇਂ ਆਦਮੀ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ ਭਾਵੇਂ ਬੁੱਧਵਾਨ ਵੀ ਕਹੇ ਕਿ ਮੈਂ ਜਾਣ ਲਵਾਂਗਾ ਤਾਂ ਵੀ ਉਹ ਨਹੀਂ ਬੁੱਝ ਸੱਕੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਵੇਖੇ ਭਈ ਮਨੁੱਖ ਕੋਲੋਂ ਉਹ ਕੰਮ ਬੁੱਝਿਆ ਨਹੀਂ ਜਾਂਦਾ ਜੋ ਸੂਰਜ ਦੇ ਹੇਠ ਹੁੰਦਾ ਹੈ, ਭਾਵੇਂ ਮਨੁੱਖ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ, ਭਾਵੇਂ ਬੁੱਧਵਾਨ ਵੀ ਆਖੇ ਕਿ ਮੈਂ ਜਾਣ ਲਵਾਂਗਾ, ਤਾਂ ਵੀ ਉਹ ਨਹੀਂ ਬੁੱਝ ਸਕੇਗਾ।