Ephesians 1:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿੱਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸ ਨੇ ਵਾਇਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਤੁਸੀਂ ਵੀ ਸੱਚ ਦਾ ਸੰਦੇਸ਼ ਸੁਣਿਆ ਜੋ ਤੁਹਾਡੀ ਮੁਕਤੀ ਦਾ ਸ਼ੁਭ ਸਮਾਚਾਰ ਹੈ । ਫਿਰ ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ਰ ਨੇ ਆਪਣੇ ਵਾਅਦੇ ਦੇ ਅਨੁਸਾਰ ਤੁਹਾਨੂੰ ਪਵਿੱਤਰ ਆਤਮਾ ਦੇ ਕੇ ਤੁਹਾਡੇ ਉੱਤੇ ਆਪਣੀ ਮਲਕੀਅਤ ਦੀ ਮੋਹਰ ਲਾਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਤੁਸੀਂ ਸੱਚ ਦਾ ਸੰਦੇਸ਼ ਸੁਣਿਆ ਜੋ ਤੁਹਾਡੀ ਮੁਕਤੀ ਦੀ ਖੁਸ਼ਖ਼ਬਰੀ ਹੈ ਤਾਂ ਤੁਸੀਂ ਵੀ ਮਸੀਹ ਵਿੱਚ ਸ਼ਾਮਲ ਹੋ ਗਏ। ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਤੁਹਾਡੇ ਉੱਤੇ ਪਵਿੱਤਰ ਆਤਮਾ ਦੁਆਰਾ ਵਾਅਦਾ ਦੀ ਇੱਕ ਮੋਹਰ ਲਗਾਈ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵਿੱਚ ਜਿਸ ਵੇਲੇ ਤੁਸਾਂ ਸਚਿਆਈ ਦੇ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ ਖਬਰੀ ਸੁਣੀ ਅਤੇ ਉਸ ਵਿੱਚ ਨਿਹਚਾ ਭੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਨਾਲ ਤੁਹਾਡੇ ਉੱਤੇ ਵੀ ਮੋਹਰ ਲੱਗੀ
Punjabi ERV
ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸਨੇ ਵਾਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُساں وی جدوں سچیائی دا کلام سُنیا جیہڑا تُہاڈی نجات دی خُوشخبری اے۔ نالے اوہدے اُتّے اِیمان لیاندا تے مسِیح وِچ تُہاڈے اُتّے وعدہ کِیتے ہوئے پاک رُوح دی مُہر لگّی۔
Punjabi Standard Bible (Punjabi Standard Bible) 2023
ਉਸੇ ਵਿੱਚ ਤੁਹਾਡੇ ਉੱਤੇ ਵੀ ਵਾਇਦਾ ਕੀਤੇ ਹੋਏ ਪਵਿੱਤਰ ਆਤਮਾ ਦੀ ਮੋਹਰ ਲੱਗੀ ਜਦੋਂ ਤੁਸੀਂ ਸੱਚ ਦੇ ਵਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖ਼ਬਰੀ ਨੂੰ ਸੁਣਿਆ ਅਤੇ ਮਸੀਹ ਉੱਤੇ ਵਿਸ਼ਵਾਸ ਕੀਤਾ।