Ephesians 1:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸ ਨੇ ਤੁਹਾਨੂੰ ਜਾਣੂ ਕਰਾਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੀ ਪ੍ਰਾਰਥਨਾ ਹੈ ਕਿ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ਰ ਜੋ ਮਹਿਮਾ ਵਾਲੇ ਪਿਤਾ ਹਨ, ਤੁਹਾਨੂੰ ਬੁੱਧ ਅਤੇ ਪ੍ਰਕਾਸ਼ ਦਾ ਆਤਮਾ ਦੇਣ ਤਾਂ ਜੋ ਤੁਸੀਂ ਉਹਨਾਂ ਨੂੰ ਜਾਣੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪ੍ਰਾਰਥਨਾ ਕਰਦਾ ਰਹਿੰਦਾ ਹਾਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਮਹਿਮਾਮਈ ਪਿਤਾ ਤੁਹਾਨੂੰ ਬੁੱਧ ਅਤੇ ਪ੍ਰਕਾਸ਼ ਦਾ ਆਤਮਾ ਦੇਵੇ, ਤਾਂ ਜੋ ਤੁਸੀਂ ਉਸਨੂੰ ਚੰਗੀ ਤਰਾਂ ਜਾਣ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਜਿਹੜਾ ਤੇਜ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਅਤੇ ਪਰਕਾਸ਼ ਦਾ ਆਤਮਾ ਤੁਹਾਨੂੰ ਦਾਨ ਕਰੇ
Punjabi ERV
ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹਡ਼ਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸਨੇ ਤੁਹਾਨੂੰ ਜਾਣੂ ਕਰਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی ساڈے خُداوند یِسُوع مسِیح دا خُدا جیہڑا جلال دا باپ اے۔ تُہانوں اپنی پچھان لئی حِکمت تے اِلہام دی رُوح دیوے۔
Punjabi Standard Bible (Punjabi Standard Bible) 2023
ਮੇਰੀ ਪ੍ਰਾਰਥਨਾ ਹੈ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ਰ ਜਿਹੜਾ ਮਹਿਮਾ ਦਾ ਪਿਤਾ ਹੈ ਆਪਣੇ ਸੰਪੂਰਨ ਗਿਆਨ ਵਿੱਚ ਤੁਹਾਨੂੰ ਬੁੱਧ ਅਤੇ ਪ੍ਰਕਾਸ਼ਨ ਦਾ ਆਤਮਾ ਦੇਵੇ,