Ephesians 1:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿ ਤੁਹਾਡੇ ਦਿਲਾਂ ਦੀਆਂ ਅੰਦਰੂਨੀ ਅੱਖਾਂ ਖੁੱਲ੍ਹ ਜਾਣ ਤਾਂ ਜੋ ਤੁਸੀਂ ਉਸ ਆਸ ਨੂੰ ਜਾਣ ਸਕੋ ਜਿਸ ਦੇ ਲਈ ਤੁਸੀਂ ਸੱਦੇ ਗਏ ਹੋ । ਉਹ ਵਿਰਸਾ ਕਿੰਨਾ ਮਹਾਨ ਹੈ ਜਿਸ ਦਾ ਵਾਅਦਾ ਉਹਨਾਂ ਨੇ ਆਪਣੇ ਲੋਕਾਂ ਦੇ ਨਾਲ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਦਿਲ ਦੀਆਂ ਅੱਖਾਂ ਖੁੱਲ ਜਾਣ ਤਾਂ ਜੋ ਤੁਸੀਂ ਉਸ ਉਮੀਦ ਨੂੰ ਜਾਣ ਸਕੋ ਜਾਣ ਸਕੋ ਕਿ ਉਸਦੇ ਬੁਲਾਉਣ ਦੀ ਉਮੀਦ ਅਤੇ ਉਸਦੇ ਪਵਿੱਤਰ ਲੋਕਾਂ ਦੀ ਸ਼ਾਨਦਾਰ ਵਿਰਾਸਤ ਦੀ ਦੌਲਤ ਕੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ
Punjabi ERV
ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹਡ਼ੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُہاڈے دِل دِیاں اَکھّیاں سوجاکھِیاں ہو جان۔ تاں جو تُہانوں پتا لگّے۔ پئی اوہدے سَدّن توں کیہو جیہی آس اے۔ تے اوہدی میراث دے جلال دی دَولت پاک لوکاں وِچ کیڈی کُو اے۔
Punjabi Standard Bible (Punjabi Standard Bible) 2023
ਤਾਂਕਿ ਤੁਹਾਡੇ ਮਨ ਦੀਆਂ ਅੱਖਾਂ ਪ੍ਰਕਾਸ਼ਮਾਨ ਹੋ ਜਾਣ ਜਿਸ ਤੋਂ ਤੁਸੀਂ ਜਾਣ ਸਕੋ ਕਿ ਉਸ ਦੀ ਬੁਲਾਹਟ ਦੀ ਆਸ ਕੀ ਹੈ ਤੇ ਸੰਤਾਂ ਵਿੱਚ ਉਸ ਦੀ ਮਿਰਾਸ ਦਾ ਮਹਿਮਾਮਈ ਧਨ ਕੀ ਹੈ