Ephesians 1:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ਰ ਦਾ ਧੰਨਵਾਦ ਹੋਵੇ ਜਿਹਨਾਂ ਨੇ ਮਸੀਹ ਵਿੱਚ ਸਾਨੂੰ ਹਰ ਇੱਕ ਆਤਮਿਕ ਵਰਦਾਨ ਜੋ ਸਵਰਗ ਵਿੱਚ ਹੈ, ਅਸੀਸ ਵਿੱਚ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਉਸਤਤ ਹੋਵੇ, ਜਿਸ ਨੇ ਸਾਨੂੰ ਮਸੀਹ ਵਿੱਚ ਸਵਰਗੀ ਸਥਾਨਾਂ ਵਿੱਚ ਹਰ ਆਤਮਿਕ ਬਰਕਤ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੁਬਾਰਕ ਹੋਵੇ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਮਸੀਹ ਵਿੱਚ ਸੁਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ
Punjabi ERV
ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساڈے خُداوند یِسُوع مسِیح دے خُدا تے باپ دی وڈیائی ہوئے۔ جِس سانُوں مسِیح وِچ اسمانی تھانواں اُتّے ہر طرح دی رُوحانی برکت دِتّی۔
Punjabi Standard Bible (Punjabi Standard Bible) 2023
ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ਰ ਅਤੇ ਪਿਤਾ ਜਿਸ ਨੇ ਸਾਨੂੰ ਮਸੀਹ ਵਿੱਚ ਸਵਰਗੀ ਸਥਾਨਾਂ ਵਿੱਚ ਹਰ ਆਤਮਕ ਬਰਕਤ ਨਾਲ ਨਵਾਜਿਆ ਹੈ।