Ephesians 1:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਮਸੀਹ ਵਿੱਚ ਸਾਨੂੰ ਸੰਸਾਰ ਦੀ ਰਚਨਾ ਕਰਨ ਤੋਂ ਪਹਿਲਾਂ ਹੀ ਚੁਣ ਲਿਆ ਤਾਂ ਜੋ ਅਸੀਂ ਉਹਨਾਂ ਦੇ ਸਾਹਮਣੇ ਪਵਿੱਤਰ ਅਤੇ ਨਿਰਦੋਸ਼ ਠਹਿਰੀਏ । ਸਾਡੇ ਨਾਲ ਆਪਣੇ ਪਿਆਰ ਦੇ ਕਾਰਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਨੇ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਨੂੰ ਚੁਣਿਆ, ਤਾਂ ਜੋ ਅਸੀਂ ਉਸਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਬਣੀਏ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਉਹ ਨੇ ਸਾਨੂੰ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਉਸ ਵਿੱਚ ਚੁਣ ਲਿਆ ਭਈ ਅਸੀਂ ਉਹ ਦੇ ਸਨਮੁਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ।
Punjabi ERV
ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس سانُوں دُنیا دے مُڈھ توں پہلاں اوہدے وِچ ایس لئی چُن لیا پئی اسی اوہدے سامھنے مُحبّت وِچ پاک تے بے نُقص ہوئے۔
Punjabi Standard Bible (Punjabi Standard Bible) 2023
ਉਸ ਨੇ ਸੰਸਾਰ ਦੀ ਰਚਨਾ ਤੋਂ ਪਹਿਲਾਂ ਹੀ ਸਾਨੂੰ ਉਸ ਵਿੱਚ ਚੁਣ ਲਿਆ ਕਿ ਅਸੀਂ ਉਸ ਦੇ ਸਨਮੁੱਖ ਪ੍ਰੇਮ ਵਿੱਚ ਪਵਿੱਤਰ ਅਤੇ ਨਿਰਦੋਸ਼ ਠਹਿਰੀਏ।