Ephesians 1:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਫੈਸਲਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸ ਨੂੰ ਪ੍ਰਸੰਨ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਸਾਨੂੰ ਪਹਿਲਾਂ ਹੀ ਚੁਣ ਲਿਆ ਕਿ ਅਸੀਂ ਯਿਸੂ ਮਸੀਹ ਦੁਆਰਾ ਉਹਨਾਂ ਦੀ ਗੋਦ ਲਈ ਹੋਈ ਸੰਤਾਨ ਬਣ ਜਾਈਏ । ਇਹ ਸਭ ਉਹਨਾਂ ਦੀ ਆਪਣੀ ਖ਼ੁਸ਼ੀ ਅਤੇ ਇਰਾਦੇ ਦੇ ਕਾਰਨ ਹੋਇਆ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਸਾਨੂੰ ਉਸਦੀ ਇੱਛਾ ਦੇ ਚੰਗੇ ਉਦੇਸ਼ ਦੇ ਅਨੁਸਾਰ ਸ਼ੁਰੂ ਤੋਂ ਹੀ ਯਿਸ਼ੂ ਮਸੀਹ ਦੁਆਰਾ ਉਸਦੇ ਬੱਚੇ ਬਣਨ ਦੇ ਲਈ ਠਹਿਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤ੍ਰ ਹੋਣ ਨੂੰ ਅੱਗੋ ਹੀ ਠਹਿਰਾਇਆ
Punjabi ERV
ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਨਿਰਣਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸਨੂੰ ਪ੍ਰਸੰਨ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اپنی مرضی دے نیک اِرادے نال سانُوں اپنے لئی پہلاں توں مُقرّر کِیتا۔ پئی یِسُوع مسِیح دی راہِیں اوہدے پُتریلے ہوئے۔
Punjabi Standard Bible (Punjabi Standard Bible) 2023
ਉਸ ਨੇ ਆਪਣੀ ਇੱਛਾ ਦੇ ਨੇਕ ਇਰਾਦੇ ਅਨੁਸਾਰ ਸਾਨੂੰ ਆਪਣੇ ਲਈ ਪਹਿਲਾਂ ਤੋਂ ਠਹਿਰਾਇਆ ਕਿ ਅਸੀਂ ਯਿਸੂ ਮਸੀਹ ਦੇ ਦੁਆਰਾ ਉਸ ਦੇ ਪੁਤਰੇਲੇ ਪੁੱਤਰ ਹੋਈਏ,