Ephesians 2:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸੱਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਪਰਮੇਸ਼ਰ ਦੀ ਰਚਨਾ ਹਾਂ, ਉਹਨਾਂ ਨੇ ਸਾਨੂੰ ਮਸੀਹ ਯਿਸੂ ਵਿੱਚ ਭਲੇ ਕੰਮਾਂ ਵਾਲਾ ਜੀਵਨ ਗੁਜ਼ਾਰਨ ਦੇ ਲਈ ਰਚਿਆ, ਜਿਹੜੇ ਉਹਨਾਂ ਨੇ ਪਹਿਲਾਂ ਹੀ ਸਾਡੇ ਕਰਨ ਦੇ ਲਈ ਤਿਆਰ ਕੀਤੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਸੀਂ ਪਰਮੇਸ਼ਵਰ ਦੁਆਰਾ ਨਿਯੁਕਤ ਕੀਤੇ ਚੰਗੇ ਕੰਮਾਂ ਲਈ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੀ ਰਚਨਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਉਹ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਸ਼ੁਭ ਕਰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਅੱਗੋ ਹੀ ਤਿਆਰ ਕੀਤੇ ਸਨ ਭਈ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ।।
Punjabi ERV
ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی اوسے دی کاریگری آں تے مسِیح یِسُوع وِچ اوہناں نیک کمّاں دے واسطے پَیدا کِیتے گئے ساں جیہڑے خُدا مُڈھوں ای ساڈے کرن لئی تیار کِیتے سن۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਪਰਮੇਸ਼ਰ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਉਨ੍ਹਾਂ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ਰ ਨੇ ਪਹਿਲਾਂ ਹੀ ਸਾਡੇ ਲਈ ਤਿਆਰ ਕੀਤੇ ਕਿ ਅਸੀਂ ਉਨ੍ਹਾਂ ਵਿੱਚ ਚੱਲੀਏ।