Ephesians 2:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਾਦ ਰੱਖੋ ਕਿ ਪਹਿਲਾਂ ਤੁਸੀਂ ਜੋ ਜਨਮ ਤੋਂ ਪਰਾਈ ਕੌਮ ਹੋ ਅਤੇ ‘ਸੁੰਨਤੀਆਂ’ ਦੁਆਰਾ ਹੱਥਾਂ ਨਾਲ ਕੀਤੀ ਰਸਮ ਕਾਰਨ ‘ਅਸੁੰਨਤੀ’ ਅਖਵਾਉਂਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਯਾਦ ਰੱਖੋ ਕਿ ਜੋ ਤੁਸੀਂ ਜਨਮ ਤੋਂ ਗ਼ੈਰ-ਯਹੂਦੀ ਹੋ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਚੇਤੇ ਕਰੋ ਭਈ ਅੱਗੇ ਤੁਸੀਂ ਸਰੀਰ ਤੋਂ ਸਰਬੰਧ ਕਰਕੇ ਪਰਾਈਆਂ ਕੌਮਾਂ ਦੇ ਲੋਕ ਸਾਓ ਅਤੇ ਉਨ੍ਹਾਂ ਤੋਂ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਾਉਂਦੇ ਸਾਓ
Punjabi ERV
ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹਡ਼ੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹਡ਼ੀ ਉਹ ਖੁਦ ਆਪਣੇ ਸ਼ਰੀਰਾਂ ਉੱਪਰ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ایس کر کے یاد کرو پئی کَدے تُسی جیہڑے جِسم ولّوں اوہناں کولوں بے سُنتے اکھواؤندے ہو جیہڑے جِسم ولّوں ہتّھاں نال سُنتی بَیٹھے ہوئے اکھواؤندے نیں۔
Punjabi Standard Bible (Punjabi Standard Bible) 2023
ਸੋ ਯਾਦ ਕਰੋ ਕਿ ਇੱਕ ਸਮੇਂ ਤੁਸੀਂ ਸਰੀਰ ਕਰਕੇ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਦੁਆਰਾ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ, ਅਸੁੰਨਤੀ ਕਹਾਉਂਦੇ ਸੀ।