Ephesians 2:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕੱਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿੱਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਆਪ ਸਾਡਾ ਮਿਲਾਪ ਹਨ । ਉਹਨਾਂ ਨੇ ਯਹੂਦੀਆਂ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਹੈ । ਉਹਨਾਂ ਨੇ ਆਪਣੇ ਸਰੀਰ ਦੁਆਰਾ ਜੁਦਾਈ ਅਤੇ ਵੈਰ-ਭਾਵ ਦੀ ਕੰਧ ਨੂੰ ਢਾਹ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮਸੀਹ ਆਪ ਹੀ ਸਾਡੀ ਸ਼ਾਂਤੀ ਹੈ, ਜਿਸਨੇ ਦੋਹਾਂ ਸਮੂਹਾਂ ਦੇ ਸਰੀਰ ਵਿੱਚ ਦੀ ਦੁਸ਼ਮਣੀ ਦੀ ਵੰਡਣ ਵਾਲੀ ਕੰਧ ਨੂੰ ਢਾਹ ਦਿੱਤਾ ਅਤੇ ਉਹਨਾਂ ਨੂੰ ਇੱਕ ਬਣਾ ਦਿੱਤਾ ਹੈ
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਸਾਡਾ ਮਿਲਾਪ ਹੈ ਜਿਸ ਨੇ ਦੋਹਾਂ ਨੂੰ ਇੱਕ ਕੀਤਾ ਅਤੇ ਆਪਣੇ ਸਰੀਰ ਵਿੱਚ ਵੈਰ ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ
Punjabi ERV
ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸ਼ਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ ای ساڈی صُلح اے۔ جِس دوہاں نُوں اِک کر لیا۔ تے جُدائی دی کندھ نُوں جیہڑی وِچکار سی ڈھا دِتّا۔
Punjabi Standard Bible (Punjabi Standard Bible) 2023
ਕਿਉਂਕਿ ਉਹੋ ਸਾਡਾ ਮੇਲ ਹੈ ਜਿਸ ਨੇ ਸਾਨੂੰ ਦੋਹਾਂ ਨੂੰ ਇੱਕ ਕੀਤਾ ਅਤੇ ਆਪਣੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ।